ਹੁਣੇ ਸਕੂਲਾਂ ਬਾਰੇ ਹੋਇਆ ਵੱਡਾ ਐਲਾਨ

Uncategorized

ਸੂਬੇ ਵਿੱਚ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਪਾਈਆਂ ਜਾ ਰਹੀਆਂ ਖਾਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕੈਬਨਿਟ ਦੀ

ਮੀਟਿੰਗ ਵਿੱਚ ਆਏ ਦਿਨ ਹੀ ਕਈ ਵੱਡੇ ਅਤੇ ਮੁੱਦੇ ਉਠਾਏ ਜਾਂਦੇ ਨੇ ਤੇ ਉਹਨਾ ਉੱਤੇ ਚਰਚਾ ਕੀਤੀ ਜਾਂਦੀ ਹੈ ਅਤੇ ਕੁਛ ਨਵੇਂ ਨਿਯਮ ਲਾਗੂ ਵੀ ਕੀਤੇ ਜਾਂਦੇ ਨੇ। ਹੁਣ ਪੰਜਾਬ ਦੇ ਵਿੱਚ ਸਕੂਲਾਂ ਦੇ ਵਿੱਚ ਇੱਕ ਵੱਡਾ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ਨਾਲ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਜਮੀ ਕਰਨ ਦੀ ਗੱਲ ਕਹੀ ਗਈ ਸੀ। ਕਿਉੰਕਿ ਬਹੁਤ ਸਾਰੇ cbse ਸਕੂਲਾਂ ਵਿੱਚ ਪੰਜਾਬ ਨੂੰ ਨਹੀਂ ਪੜ੍ਹਾਇਆ ਜਾਂਦਾ ਹੈ। ਇਸ ਕਾਰਨ ਬਹੁਤ ਸਾਰੇ

ਪੰਜਾਬ ਦੇ ਬੱਚੇ ਆਪਣੀ ਮਾਂ ਬੋਲੀ ਤੋਂ ਦੂਰ ਹੋ ਜਾਂਦੇ ਨੇ। ਹੁਣ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਮੰਤਰੀ ਪ੍ਰਗਟ ਸਿੰਘ ਵੱਲੋਂ ਪੰਜਾਬ ਵਿਧਾਨ ਵਿੱਚ ਸਿੱਖਿਆ ਤੇ ਭਾਸ਼ਾਵਾਂ ਬਾਰੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਮਹਤਵਪੂਰਨ ਬਿਲ ਪੇਸ਼ ਕੀਤੇ ਗਏ ਹਨ। ਜਿਹਨਾਂ ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਸੋਧ ਬਿਲ 2021 ਅਤੇ ਪੰਜਾਬ ਰਾਜ ਭਾਸ਼ਾ ਸੋਧ ਬਿਲ 2021 ਨੂੰ ਪੇਸ਼ ਕੀਤਾ ਗਿਆ ਹੈ। ਪੰਜਾਬ

ਸਰਕਾਰ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਜਿਸ ਲਈ ਜਿਲ੍ਹਾ ਪਧਰ ਉੱਤੇ ਕਮੇਟੀਆਂ ਬਣਾ ਦਿੱਤੀਆਂ ਜਾਣਗੀਆਂ। ਆਪਣੀ ਪੰਜਾਬੀ ਮਾਂ ਬੋਲੀ ਨੂੰ ਸੂਬੇ ਅੰਦਰ ਪ੍ਰਫੁੱਲਤ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ। ਜਿੱਥੇ ਪਹਿਲੀ ਤੋ ਦਸਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਾਉਣਾ ਸਾਰੇ ਸਕੂਲਾਂ ਵਿਚ ਲਾਜਮੀ ਕੀਤਾ ਗਿਆ ਹੈ। ਇਸ ਨੂੰ ਨੇ ਮੰਨਣ ਵਾਲੇ ਸਕੂਲਾਂ ਨੂੰ 2 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।

Leave a Reply

Your email address will not be published.