ਹੁਣੇ ਹੁਣੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਬਾਰੇ ਹੋਇਆ ਵੱਡਾ ਖੁਲਾਸਾ

Uncategorized

ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਹ ਖਬਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਬਾਰੇ ਹੋਏ ਵੱਡੇ ਐਲਾਨ ਬਾਰੇ ਹੈ। ਪੰਜਾਬ ਵਿੱਚ ਅਗਲੇ ਸਾਲ ਚੋਣਾਂ ਨੇ ਤੇ ਇਸ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੂਰਾ ਜੋਰ ਲਗਿਆ ਹੋਇਆ ਹੈ। ਸਾਰੀਆਂ ਹੀ ਪਾਰਟੀਆਂ ਜਿੱਤ ਨੂੰ ਪ੍ਰਾਪਤ ਕਰਨਾ ਚਾਹੁੰਦੀਆਂ

ਹਨ। ਇਸ ਦੌਰਾਨ ਆਪ ਦੀ ਨੈਸ਼ਨਲ ਕਾਉਂਸਿਲ ਮੈਂਬਰ ਅਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਦੋਵਾਂ ਹੀ ਰਿਆਇਤੀ ਪਾਰਟੀਆਂ ਤੋਂ ਅੱ-ਕ ਚੁੱਕੇ ਹਨ। ਹੁਣ ਪੰਜਾਬ ਦੇ ਲੋਕ ਤੀਜੇ ਸਿਆਸੀ ਬਦਲ ਦੇ ਤੌਰ ਤੇ ਆਮ ਆਦਮੀ ਪਾਰਟੀ ਨੂੰ ਦੇਖ ਰਹੇ ਹਨ। ਉਹਨਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਅੰਦਰ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਤਾ ਵਿੱਚ ਆਵੇਗੀ। ਪਾਰਟੀ ਦੇ ਵਿਧਾਇਕ ਵੱਲੋਂ ਲਗਾਤਾਰ ਪਾਰਟੀ ਛੱਡਣ ਦੇ ਮਾ-ਮ-ਲੇ ਉਤੇ ਵਿਧਾਇਕਾ ਨੇ ਕਿਹਾ ਹੈ ਕਿ

ਅਜਿਹੀ ਅਦਲਾ ਬਦਲੀ ਸਿਆਸਤ ਵਿੱਚ ਹੁੰਦੀ ਹੀ ਰਹਿੰਦੀ ਹੈ। ਇਸ ਨਾਲ ਪਾਰਟੀ ਨੂੰ ਕੋਈ ਵੀ ਵੱਡਾ ਫਰਕ ਨਹੀਂ ਪੈਂਦਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਆਪਣੀ ਸਰਕਾਰ ਨੂੰ ਆਮ ਆਦਮੀ ਦੀ ਸਰਕਾਰ ਦੱਸਣ ਤੇ ਉਹਨਾਂ ਨੇ ਕਿਹਾ ਹੈ ਕਿ ਪਹਿਲਾ ਪੌਣੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਲੋਕਾਂ ਦਾ ਕੋਈ ਵੀ ਕੰਮ ਨਾ ਕਰਨ ਤੋਂ ਬਾਅਦ ਕਾਂਗਰਸ ਵੱਲੋਂ ਮੁੱਖ ਮੰਤਰੀ ਬਣਾਏ ਗਏ ਚੰਨੀ ਸਾਬ੍ਹ ਆਮ ਆਦਮੀ ਦੀ ਰੀਸ ਤਾਂ ਕਰ ਸਕਦੇ ਨੇ। ਪਰੰਤੂ ਕੇਜਰੀਵਾਲ ਸਰਕਾਰ ਨੇ 49 ਦਿਨਾਂ ਦੀ ਸਰਕਾਰ ਦੌਰਾਨ 32 ਅਫ਼ਸਰਾਂ

ਨੂੰ ਮੋ-ਤ-ਲ ਕੀਤਾ ਸੀ ਤੇ ਅਜਿਹਾ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਮੁੱਖ ਮੰਤਰੀ ਚੇਹਰਾ ਐਲਾਨ ਕੇ ਹੀ ਲ-ੜੇ-ਗੀ ਅਤੇ ਨਵੰਬਰ ਦੇ ਆਖਰੀ ਹਫਤੇ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਚੇਹਰਾ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਖੁਲਾਸਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਫੇਰ ਉਮੀਦਵਾਰ ਐਲਾਨੇ ਜਾਣ ਉਪਰੰਤ ਆਪ ਦੀ ਨੈਸ਼ਨਲ ਕਾਉਂਸਿਲ ਮੈਂਬਰ ਅਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ ਹੈ।

Leave a Reply

Your email address will not be published.