ਪ੍ਰਕਾਸ਼ ਬਾਦਲ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ

Uncategorized

ਇਸ ਸਮੇਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਚੋਣ ਹਲਕੀਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਦੱਸ ਦੇਈਏ ਓਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਨੂੰ ਵੀ ਘੇਰਿਆ ਜਾ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ

ਹਰਸਿਮਰਤ ਬਾਦਲ ਦੇ ਬਾਰੇ ਵੀ ਬਿਆਨ ਦਿੱਤਾ ਗਿਆ ਸੀ ਕਿ ਉਹਨਾਂ ਵੱਲੋਂ ਚੋਣਾਂ ਵਿੱਚ ਖੜ੍ਹਾ ਨਹੀਂ ਹੋਇਆ ਜਾਵੇਗਾ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਆਏ ਦਿਨ ਹੀ ਚਰਚਾ ਵਿੱਚ ਰਹਿੰਦੀ ਹੈ। ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਲੋਕਾਂ ਦੀ ਆਪਣੀ ਪਾਰਟੀ ਦਸਦੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਸੱਭ ਤੋਂ ਵੱਧ ਲੋਕਾਂ ਦਾ ਭਲਾ ਸੋਚਦੇ ਨੇ ਤੇ ਲੋਕ ਭਲਾਈ ਦੇ ਸੱਭ ਨਾਲੋ ਵਧ ਕੰਮ ਵੀ ਉਹਨਾਂ ਨੇ ਹੀ ਕੀਤੇ ਨੇ ਤੇ ਜੇਕਰ ਹੁਣ ਦੁਬਾਰਾ ਪੰਜਾਬ ਵਿਚ ਉਹਨਾਂ

ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਦੇਣਗੇ ਅਤੇ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾ ਦੇਣਗੇ। ਦੱਸ ਦੇਈਏ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਿਸੇ ਹੋਰ ਦੂਜੀਆਂ ਪਾਰਟੀਆਂ ਵਿਚ ਜਾਇਆ ਜਾ ਰਿਹਾ ਹੈ। ਓਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਅਦਾਲਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਕੁਛ ਸਮਾਂ ਪਹਿਲਾ

ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਸਵਿਧਾਨ ਰਖਣ ਦੇ ਮਾਮਲੇ ਕਾਰਨ ਪ੍ਰਕਾਸ਼ ਸਿੰਘ ਬਾਦਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਸਮੇਤ ਉਪ ਮੁੱਖ ਮੰਤਰੀ ਅਤੇ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰ ਸ਼ਿਪ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਸੀ। ਜਿੱਥੇ ਪਹਿਲਾ ਹੀ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਆਪਣਾ ਪੱਖ ਰੱਖ ਲਿਆ ਗਿਆ ਸੀ। ਓਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ 21 ਨਵੰਬਰ 2021 ਨੂੰ ਅਦਾਲਤ ਵਿੱਚ ਨਿੱਜੀ ਰੂਪ ਵਿਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿੱਥੇ ਕਲ੍ਹ ਓਹ ਅਦਾਲਤ ਦੇ ਵਿੱਚ ਪੇਸ਼ ਨਹੀਂ ਹੋਏ। ਦੱਸ ਦੇਈਏ ਕਿ ਉਹਨਾਂ ਦੀ ਜਗ੍ਹਾ ਪ੍ਰਕਾਸ਼ ਸਿੰਘ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਡਵੋਕੇਟ ਹਰਜੋਤ ਸਿੰਘ ਇਸ ਮਾਮਲੇ ਪੈਰਵਾਈ ਕਰਨ ਲਈ ਚਲੇ ਗਏ ਸਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਦੀ ਬਜਾਏ ਡਾਕਟਰ ਦਲਜੀਤ ਸਿੰਘ ਚੀਮਾ ਵੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਗਵਾਹੀਆਂ ਦਰਜ ਕਰਵਾਉਣ ਤੋਂ ਪਹਿਲਾਂ 3 ਮੁੱਖ ਵਿਅਕਤੀਆਂ ਦਾ ਅਦਾਲਤ ਵਿੱਚ ਹੋਣਾ ਜਰੂਰੀ ਹੈ। ਜਿਸ ਨੂੰ ਦੇਖਦੇ ਹੋਏ ਫੇਰ ਤੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ਤੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

Leave a Reply

Your email address will not be published.