ਪਿਛਲੇ ਇੱਕ ਸਾਲ ਤੋਂ ਲਗਾਤਾਰ ਚੱਲ ਰਹੇ ਕਿਸਾਨੀ ਪ੍ਰਦਰਸ਼ਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਉਤੇ ਜਿੱਤ ਪ੍ਰਾਪਤ ਹੋ ਹੀ ਗਈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਦਾ

ਐਲਾਨ ਕੀਤਾ ਗਿਆ। ਜਿਸ ਦੇ ਚਲਦੇ ਦੇਸ਼ ਭਰ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦੇ ਹਰ ਸ਼ਹਿਰ ਪਿੰਡ ਜਿੱਥੇ ਜਿੱਥੇ ਵੀ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਵਸਦੇ ਨੇ ਓਥੇ ਹੀ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਪਰੰਤੂ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਜਦੋਂ ਤੱਕ ਇਹਨਾਂ ਖੇਤੀ ਕਨੂੰਨਾਂ ਨੂੰ ਪਾਰਲੀਮੈਂਟ ਵਿੱਚ ਰੱਦ ਨਹੀਂ ਕੀਤਾ ਜਾਵੇਗਾ ਅਤੇ

msp ਉੱਤੇ ਕਨੂੰਨ ਨਹੀਂ ਬਣਾਇਆ ਜਾਵੇਗਾ, ਓਦੋਂ ਤੱਕ ਓਹਨਾਂ ਦਾ ਇਹ ਕਿਸਾਨੀ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਓਹ ਆਪਣੇ ਘਰਾਂ ਨੂੰ ਵਾਪਿਸ ਨਹੀਂ ਜਾਣਗੇ। ਓਹ ਦਿੱਲੀ ਦੇ ਬਾਰਡਰਾਂ ਉੱਤੇ ਬੈਠ ਕੇ ਹੀ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ। ਵੱਖ ਵੱਖ ਕਿਸਾਨ ਆਗੂਆਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਕਿਸਾਨੀ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨਾ ਦੇ ਪਰਿਵਾਰਾਂ ਨੂੰ

ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਵੀ ਦਿੱਤੀ ਜਾਵੇ। ਜਿਸ ਦੇ ਚਲਦੇ ਹੁਣ ਕਿਸਾਨਾਂ ਨੂੰ ਲੱਖਾਂ ਰੁਪਏ ਦੇਣ ਦਾ ਵੱਡਾ ਐਲਾਨ ਹੋ ਚੁੱਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹੁਣ ਤੇਲੰਗਣਾ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਸੀ ਆਰ ਨੇ ਕਿਸਾਨੀ ਪ੍ਰਦਰਸ਼ਨ ਦੇ ਦੌਰਾਨ ਸ਼ਹੀਦ 700 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਵੱਡਾ ਫੈਂਸਲਾ ਲੈਂਦਿਆਂ ਓਹਨਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜਿਸ ਦੇ ਚਲਦੇ ਹੁਣ ਕਿਸਾਨੀ ਪ੍ਰਦਰਸ਼ਨ ਵਿੱਚ ਸ਼ਹੀਦ ਹੋਏ ਕਿਸਾਨ ਭਰਾਵਾਂ ਦੇ ਪਰਿਵਾਰਾਂ ਨੂੰ ਕੁਛ ਮਦਦ ਮਿਲੇਗੀ। ਹਾਲਾਂਕਿ ਉਹਨਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਵਿੱਚ ਉਹਨਾਂ ਦੀ ਕਮੀ ਨੂੰ ਤਾਂ ਕੋਈ ਵੀ ਪੂਰਾ ਨਹੀਂ ਕਰ ਸਕੇਗਾ। ਪਰੰਤੂ ਇਹਨਾਂ ਕੁਛ ਪੈਸਿਆਂ ਦੇ ਨਾਲ ਕੁਛ ਨਾ ਕੁਛ ਰਾਹਤ ਉਹਨਾਂ ਦੇ ਪਰਿਵਾਰਾਂ ਨੂੰ ਜਰੂਰ ਮਿਲੇਗੀ।