ਚੋਣਾਂ ਦੇ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਓਵੇਂ ਓਵੇਂ ਸਿਆਸਤ ਵਿੱਚ ਹਲ ਚਲ ਵਧ ਰਹੀ ਹੈ। ਹਰ ਸਿਆਸੀ ਪਾਰਟੀ ਵੱਲੋਂ ਜਿੱਤਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੱਡੀਆਂ ਹਸਤੀਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਕੇ

ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਓਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਦੀ ਭਲਾਈ ਦੇ ਲਈ ਵੱਡੇ ਵੱਡੇ ਐਲਾਨ ਵੀ ਕਰ ਰਹੀਆਂ ਹਨ। ਹਾਲਾਂਕਿ ਇਹਨਾਂ ਐਲਾਨਾਂ ਨੂੰ ਪੂਰਾ ਕੀਤਾ ਜਾਂਦਾ ਹੈ ਜਾਂ ਨਹੀਂ ਇਹ ਤਾਂ ਚੋਣਾਂ ਤੋ ਬਾਅਦ ਹੀ ਪਤਾ ਲੱਗੇਗਾ। ਹਰ ਵਾਰ ਪਾਰਟੀਆਂ ਵੱਡੇ ਵੱਡੇ ਐਲਾਨ ਕਰਦੀਆਂ ਹਨ ਪਰੰਤੂ ਜਦੋਂ ਚੋਣਾਂ ਹੋ ਜਾਂਦੀਆਂ ਹਨ ਅਤੇ ਜਿੱਤ ਹਾਰ ਹੋ ਜਾਂਦੀ ਹੈ

ਤਾਂ ਫੇਰ ਇਹ ਐਲਾਨ ਬਸ ਸਿਰਫ ਐਲਾਨ ਬਣ ਕੇ ਹੀ ਰਹਿ ਜਾਂਦੇ ਹਨ। ਇਹਨਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਲੋਕ ਫੇਰ ਅਗਲੀਆਂ ਚੋਣਾਂ ਤੱਕ ਤ-ਰ-ਸ-ਦੇ ਰਹਿੰਦੇ ਹਨ। ਪਰੰਤੂ ਲੋਕਾਂ ਦੀ ਕੋਈ ਗੱਲ ਨਹੀਂ ਸੁਣੀ ਜਾਂਦੀ। ਹੁਣ ਹਰ ਪਾਰਟੀ ਦਾ ਪੂਰਾ ਜੋਰ ਲਗਿਆ ਹੋਇਆ ਕਿ ਉਹ ਆਪਣੀ ਪਾਰਟੀ ਨੂੰ ਪੂਰਾ ਮਜ਼ਬੂਤ ਬਣਾ ਸਕਣ ਤਾਂ ਜੋਂ ਜਿੱਤ ਓਹਨੇ ਦੇ ਹਿੱਸੇ ਆ ਸਕੇ। ਓਥੇ ਹੀ ਬਹੁਤ ਸਾਰੇ ਲੀਡਰਾਂ ਅਤੇ

ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝੱਟਕਾ ਲਗਿਆ ਹੈ। ਜਿਸ ਸਦਕਾ ਇਸ ਵੱਡੇ ਲੀਡਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰ ਬਦਲ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਨੂੰ ਹੀ ਲੰਬੇ ਹੱਥੀਂ ਲਿਆ ਜਾ ਰਿਹਾ ਹੈ। ਜਿਸਦੇ ਚਲਦਿਆਂ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਲੀਡਰਾਂ ਅਤੇ ਵਿਧਾਇਕਾਂ ਵੱਲੋਂ ਇਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਤੇ ਜੋਂ ਕਿ ਪੰਜਾਬ ਦਾ ਬੁਲਾਰਾ ਹੈ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ। ਦੱਸ ਦੇਈਏ ਕਿ ਓਹਨਾਂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਦਿੱਤਾ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝੱਟਕਾ ਲਗਿਆ। ਦੱਸ ਦੇਈਏ ਕਿ ਉਹਨਾਂ ਨੇ ਜੋਂ ਅਸਤੀਫਾ ਸੋਨੀਆਂ ਗਾਂਧੀ ਨੂੰ ਦਿੱਤਾ ਹੈ ਉਸ ਵਿਚ ਉਹਨਾਂ ਨੇ ਅਜਿਹਾ ਕਰਨ ਦਾ ਕਾਰਨ ਵੀ ਲਿਖਿਆ ਹੋਇਆ ਹੈ। ਜਿਸ ਵਿਚ ਓਹਨਾਂ ਨੇ ਲਿਖਿਆ ਹੈ ਕਿ ਇਸ ਸਮੇਂ ਕਾਂਗਰਸ ਪਾਰਟੀ ਦੀ ਕਮਾਨ ਪੰਜਾਬ ਵਿੱਚ ਠੀਕ ਹੱਥਾਂ ਵਿੱਚ ਨਹੀਂ ਹੈ। ਜਿਸ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਨੁਕਸਾਨ ਵੀ ਹੋਵੇਗਾ।