ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਕਿਸਾਨਾਂ ਨੇ ਹੁਣ ਜਿੱਤ ਹਾਸਿਲ ਕਰ ਹੀ ਲਈ ਹੈ। ਇਸ ਲੰਬੇ ਚਲੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਰੰਤੂ ਕਿਸਾਨ ਵੀਰਾਂ ਦੇ ਹੌਂਸਲੇ ਸਦਾ ਹੀ

ਬੁਲੰਦ ਰਹੇ ਅਤੇ ਉਹਨਾਂ ਨੇ ਹਿੰਮਤ ਨਹੀਂ ਹਾਰੀ। ਉਹਨਾਂ ਨੇ ਜਿੱਤ ਦੀ ਉਮੀਦ ਨਾਲ ਆਪਣਾ ਪ੍ਰਦਰਸ਼ਨ ਜਾਰੀ ਰਖਿਆ। ਜਿਸ ਕਾਰਨ ਮੋਦੀ ਸਰਕਾਰ ਨੂੰ ਝੁਕਣਾ ਹੀ ਪਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਮੌਕੇ ਮੋਦੀ ਨੇ ਤਿੰਨੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਸ ਇੱਕ ਸਾਲ ਤੋਂ ਵਧ ਸਮਾਂ ਚਲੇ ਪ੍ਰਦਰਸ਼ਨ ਦੌਰਾਨ 700 ਤੋਂ ਵੱਧ ਕਿਸਾਨ ਭਰਾ ਸ਼-ਹੀ-ਦ ਵੀ ਹੋਏ।

ਹੁਣ ਦੱਸ ਦੇਈਏ ਕਿ ਕਿਸਾਨੀ ਮੋਰਚਾ ਜਿੱਤ ਪ੍ਰਾਪਤ ਕਰ ਚੁੱਕਿਆ ਹੈ। ਸਭ ਦੀ ਮੇਹਨਤ ਰੰਗ ਲੈਕੇ ਆਈ ਅਤੇ ਸਭ ਨੇ ਮਿਲ ਕੇ ਕਿਸਾਨ ਜਥੇਬੰਦੀਆਂ ਦੇ ਨਾਲ ਇਹ ਮੋਰਚਾ ਫਤਿਹ ਕੀਤਾ। ਦੱਸ ਦੇਈਏ ਕਿ ਹੁਣ ਕਿਸਾਨ ਜਥੇਬੰਦੀਆਂ ਵੱਲੋਂ 2 ਵੱਡੇ ਫੈਂਸਲੇ ਲਏ ਗਏ ਹਨ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਹੈ ਕਿ ਅੱਜ ਸ਼ਾਮ 5 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਫਤਿਹ ਅਰਦਾਸ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ

ਅਨੁਸਾਰ ਦੱਸ ਦੇਈਏ ਕਿ ਉਹਨਾਂ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਹੈ ਕਿ ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਘਰ ਵਾਪਸੀ ਲਈ ਰਵਾਨਗੀ ਹੋਵੇਗੀ। ਦੱਸ ਦੇਈਏ ਕਿ 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨਮਸਤਕ ਹੋਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ 15 ਦਸੰਬਰ ਨੂੰ ਪੰਜਾਬ ਵਿੱਚ ਚਲਦੇ ਸਾਰੇ ਮੋਰਚੇ ਖਤਮ ਕਰ ਦਿੱਤੇ ਜਾਣਗੇ।ਦੱਸ ਦੇਈਏ ਕਿ ਫੇਰ 1 ਮਹੀਨੇ ਬਾਅਦ ਯਾਨੀ ਕਿ 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ ਹੋਵੇਗੀ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਬਾਕੀ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨ ਲਗਾਤਾਰ ਡਟੇ ਰਹੇ ਸਨ। ਪਰੰਤੂ ਹੁਣ ਕਿਸਾਨਾਂ ਦੀ ਜਿੱਤ ਤੇ ਪਕੀ ਮੋਹਰ ਲੱਗ ਚੁੱਕੀ ਹੈ ਅਤੇ ਸਾਡੇ ਕਿਸਾਨ ਭਰਾਵਾਂ ਵੱਲੋਂ ਘਰ ਵਾਪਸੀ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਸਾਰੇ ਹੀ ਪਾਸੇ ਹੁਣ ਖੁਸ਼ੀ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਕਿਸਾਨਾਂ ਦੀ ਸਪੋਰਟ ਕਰਨ ਵਾਲੇ ਸਾਰੇ ਹੀ ਕਿਤੇ ਦੇਸ਼ਾਂ ਵਿਦੇਸ਼ਾਂ ਵਿੱਚ ਮੌਜੂਦ ਹਨ ਅਤੇ ਹੁਣ ਉਹਨਾਂ ਸੱਭ ਵਿੱਚ ਹੀ ਖੁਸ਼ੀ ਦੀ ਲਹਿਰ ਛਾ ਗਈ ਹੈ।