ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਪਲਟੀ ਬਾਜ਼ੀ, ਹੋਇਆ ਓਹੀ ਕੰਮ

Uncategorized

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਹ ਖਬਰ ਕਿਸਾਨਾਂ ਅਤੇ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਜੁੜੀ ਹੋਈ ਹੈ। ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨੀ ਪ੍ਰਦਰਸ਼ਨ ਹੁਣ ਇੱਕ ਵੱਡਾ ਬਿਆਨ ਦਿੱਤਾ ਹੈ। ਕਿਸਾਨ ਮੋਰਚਾ ਫਤਿਹ

ਕਰਕੇ ਆਪਣੇ ਘਰਾਂ ਨੂੰ ਵਾਪਿਸ ਆ ਰਹੇ ਹਨ। ਜਿਸ ਦੀਆਂ ਖੁਸ਼ੀਆਂ ਪੂਰੀ ਹੀ ਦੁਨੀਆਂ ਵਿੱਚ ਕਿਸਾਨਾਂ ਦੁਆਰਾ ਮਨਾਈਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੱਡੀ ਗੱਲ ਕਹਿ ਦਿੱਤੀ ਹੈ। ਦੱਸ ਦੇਈਏ ਕਿ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਇਹ ਕੋਈ ਜਿੱਤ ਜਾ ਹਾਰ ਦੀ ਗੱਲ ਨਹੀਂ ਹੈ ਅਤੇ ਬਾਕੀ ਸਭ ਨੂੰ ਵੀ ਇਸ ਮੁੱਦੇ ਨੂੰ ਇਸ ਤਰ੍ਹਾਂ ਨਹੀਂ ਦੇਖਣਾ ਚਾਹੀਦਾ। ਜਿਸ

ਨਾਲ ਕਿ ਮਹੌਲ ਖਰਾਬ ਹੋ ਸਕਦਾ ਹੈ। ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਮੋਰਚੇ ਨੂੰ ਖਤਮ ਕਰਨ ਤੋਂ ਬਾਅਦ ਦਿੱਲੀ ਤੋ ਆਪਣੇ ਘਰਾਂ ਨੂੰ ਆ ਰਹੇ ਕਿਸਾਨਾਂ ਨੂੰ ਜੇਤੂ ਕਰਾਰ ਦਿੱਤਾ ਗਿਆ ਅਤੇ ਉਹਨਾਂ ਦਾ ਪੂਰੇ ਜਸ਼ਨ ਮਨਾਉਣ ਦੇ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਕਿਸਾਨਾਂ ਖਿਲਾਫ ਚੱਲ ਰਹੇ ਕੇਸਾਂ ਬਾਰੇ ਉਹਨਾਂ ਨੇ ਕਿਹਾ ਹੈ ਕਿ

ਕਾਨੂੰਨੀ ਵਿਵਸਥਾ ਰਾਜ ਦਾ ਵਿਸ਼ਾ ਹੈ। ਇਸ ਕਾਰਨ ਖੇਤੀ ਕਨੂੰਨਾਂ ਵਿਰੋਧ ਪ੍ਰਦਰਸ਼ਨ ਕਰਨ ਸਮੇਂ ਕਿਸਾਨਾਂ ਉਤੇ ਹੋਏ ਕੇਸਾਂ ਨੂੰ ਵਾਪਿਸ ਲੈਣ ਦਾ ਫੈਂਸਲਾ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਆਪਣੇ ਪਧਰ ਉੱਤੇ ਲਿਆ ਜਾਵੇਗਾ। ਦਸਣਯੋਗ ਹੈ ਕਿ ਉਹਨਾਂ ਨੇ ਕਿਸਾਨੀ ਅੰਦੋਲਨ ਨੂੰ ਸਮਾਪਤ ਕਰਨ ਦੇ ਲਈ ਕਿਸਾਨਾਂ ਦਾ ਧੰਨਵਾਦ ਵੀ ਕੀਤਾ ਹੈ। ਦੱਸ ਦੇਈਏ ਕਿ ਬੀਤੇ ਵੀਰਵਾਰ ਕਿਸਾਨਾਂ ਦੁਆਰਾ ਇੱਕ ਸਾਲ ਤੋਂ ਵੱਧ ਸਮਾਂ ਚਲਿਆ ਆਪਣੇ ਪ੍ਰਦਰਸ਼ਨ ਨੂੰ ਸਮਾਪਤ ਕਰਨ ਦਾ ਫੈਂਸਲਾ ਸੁਣਾ ਦਿੱਤਾ ਸੀ। ਦੱਸ ਦੇਈਏ ਕਿ ਸਰਕਾਰ ਨੇ ਮੋਰਚੇ ਨੂੰ ਰਸਮੀ ਤੌਰ ਤੇ ਪਤਰ ਭੇਜ ਕੇ ਮੰਗਾਂ ਮੰਨ ਲਈਆਂ ਸਨ। ਜਿਹਨਾਂ ਵਿਚ ਕੇਸ ਵਾਪਿਸ ਲੈਣਾ ਵੀ ਸ਼ਾਮਿਲ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਜੋਂ ਕੇਂਦਰ ਸਰਕਾਰ ਨੇ ਪਤਰ ਭੇਜਿਆ ਸੀ ਉਸ ਵਿੱਚ ਕਿਹਾ ਗਿਆ ਸੀ ਕਿ ਯੂਪੀ ਮਧ ਪ੍ਰਦੇਸ਼ ਉਤਰਾਖੰਡ ਹਿਮਾਚਲ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਉਤੇ ਜੋਂ ਕੇਸ ਚੱਲ ਰਹੇ ਹਨ ਉਹਨਾਂ ਨੂੰ ਵਾਪਿਸ ਲੈਣ ਲਈ ਮੰਨ ਗਈਆਂ ਹਨ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਕਿਸਾਨਾਂ ਉਤੇ ਜੋਂ ਦਿੱਲੀ ਅਤੇ ਹੋਰ ਸੂਬਿਆਂ ਵਿਚ ਕੇਸ ਚੱਲ ਰਹੇ ਹਨ ਉਹ ਵੀ ਵਾਪਿਸ ਲਏ ਜਾਣਗੇ। ਦੱਸ ਦੇਈਏ ਕਿ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਉਹ ਕਿਸਾਨਾਂ ਨਾਲ ਗੱਲ ਬਾਤ ਕਰਦੇ ਆ ਰਹੇ ਹਨ। ਨਰਿੰਦਰ ਤੋਮਰ ਵੱਲੋਂ ਕਿਹਾ ਗਿਆ ਕਿ ਮੈ ਅੱਜ ਸਵੇਰੇ ਵੀ ਉਹਨਾਂ ਨਾਲ ਗੱਲ ਬਾਤ ਕੀਤੀ ਹੈ। ਸਾਡਾ ਮੰਨਣਾ ਹੈ ਕਿ ਇਹ ਕੋਈ ਜਿੱਤ ਜਾ ਫੇਰ ਹਾਰ ਦੀ ਗੱਲ ਨਹੀਂ ਹੈ ਅਤੇ ਬਾਕੀ ਸਭ ਨੂੰ ਵੀ ਇਸ ਗੱਲ ਨੂੰ ਇਸ ਤਰ੍ਹਾਂ ਨਹੀਂ ਦੇਖਣਾ ਚਾਹੀਦਾ। ਇਸ ਅੰਦੋਲਨ ਬਾਰੇ ਫੈਂਸਲਾ ਲੈਣ ਤੇ ਹੋਈ ਦੇਰੀ ਉਤੇ ਖੇਤੀ ਬਾੜੀ ਮੰਤਰੀ ਨੇ ਕਿਹਾ ਹੈ ਕਿ ਇਹ ਕੋਈ ਲੁਕਿਆ ਹੋਇਆ ਮੁੱਦਾ ਨਹੀਂ ਹੈ। ਸਭ ਨੂੰ ਹੀ ਇਸ ਬਾਰੇ ਚੰਗੀ ਤਰ੍ਹਾਂ ਪਤਾ ਹੈ ਅਤੇ ਹੁਣ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਂਸਲਾ ਦਾ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਇਹ ਫੈਂਸਲਾ ਲਿਆ ਹੈ ਅਤੇ ਕਿਸਾਨਾਂ ਨੇ ਵੀ ਫੇਰ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਹੈ।

Leave a Reply

Your email address will not be published.