ਨਵਜੋਤ ਸਿੱਧੂ ਨੇ ਘੁਮਾਈ ਸਾਰੀ ਗੇਮ, ਸ਼ੇਅਰ ਕਰੋ

Uncategorized

ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਅਏ ਦਿਨ ਹੋਰ ਨਜਦੀਕ ਆ ਰਹੀਆਂ ਹਨ। ਜਿਸ ਕਾਰਨ ਹੁਣ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਪੂਰਾ ਜੋਰ ਲਗਾ ਰਹੀਆਂ ਹਨ ਤਾਂ ਜੋਂ ਉਹ ਵੱਧ

ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜ ਸਕਣ ਅਤੇ ਜਿੱਤ ਉਹਨਾਂ ਦੇ ਹਿੱਸੇ ਵਿੱਚ ਆ ਸਕੇ। ਜਿਸ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੱਖ ਵੱਖ ਇਲਾਕਿਆਂ ਵਿੱਚ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਇਲਾਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਇਸ ਸੱਭ ਦੇ ਚਲਦੇ ਕਾਫੀ ਸਿਆਸੀ ਫੇਰ ਬਦਲ ਵੀ ਦੇਖਿਆ ਜਾ ਰਿਹਾ ਹੈ। ਕਈ

ਲੀਡਰਾਂ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋਇਆ ਜਾ ਰਿਹਾ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਵੱਲ ਖਿੱਚਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਓਥੇ ਹੀ ਜੇਕਰ ਹੁਣ ਗੱਲ ਕਾਂਗਰਸ ਪਾਰਟੀ ਦੀ ਕਰੀਏ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਮੰਤਰੀ ਅਤੇ ਆਗੂ ਕਾਂਗਰਸੀ ਲੀਡਰ ਇੱਕ ਦੂਜੇ ਉਤੇ ਹੀ

ਵਾਰ ਕਰ ਰਹੇ ਹਨ। ਇਸ ਸਭ ਦੇ ਚਲਦਿਆਂ ਸੁਲਤਾਨਪੁਰ ਲੋਧੀ ਤੋ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਕਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ। ਇਹ ਦੋਨੋ ਕਾਂਗਰਸੀ ਲੀਡਰ ਇੱਕ ਦੂਜੇ ਉਤੇ ਵਾਰ ਕਰਦੇ ਨਜਰ ਆ ਰਹੇ ਹਨ। ਇਸ ਦੇ ਚਲਦੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਵਤੇਜ ਸਿੰਘ ਚੀਮਾ ਦੇ ਲਈ ਅਵਾਜ ਬੁਲੰਦ ਕੀਤੀ ਹੈ। ਉਹਨਾਂ ਨੇ ਨਵਤੇਜ ਸਿੰਘ ਚੀਮਾ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਵਤੇਜ ਸਿੰਘ ਚੀਮਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਇੱਕ ਵੱਡਾ ਝੱਟਕਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਨਵਤੇਜ ਸਿੰਘ ਚੀਮਾ ਦਾ ਸਫਾਇਆ ਨਹੀਂ ਕਰਨ ਦੇਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਮ ਨਾ ਲੈਂਦੇ ਹੋਏ ਕਿਹਾ ਕਿ ਉਹ ਸਾਰੇ ਲੋਕ ਨਵਤੇਜ ਸਿੰਘ ਚੀਮਾ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪਰੰਤੂ ਇਹ ਨਵਤੇਜ ਸਿੰਘ ਚੀਮਾ ਦੇ ਨਾਲ ਹਨ ਅਤੇ ਉਹਨਾਂ ਦੇ ਹੁੰਦਿਆਂ ਕੋਈ ਕੁਛ ਨਹੀਂ ਕਰ ਸਕੇਗਾ।

Leave a Reply

Your email address will not be published.