ਦੇਖੋ ਬਿਜਲੀ ਦਾ ਬਿੱਲ ਭਰਨ ਵਾਲਿਆਂ ਲਈ ਵੱਡੀ ਖਬਰ

Uncategorized

ਆਉਣ ਵਾਲੀਆਂ ਚੋਣਾਂ ਦੇ ਲਈ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੌਜੂਦਾ ਸਰਕਾਰ ਵੀ ਸਤਾ ਵਿੱਚ ਆਉਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਜਿਸ ਦੇ ਚਲਦੇ ਸਰਕਾਰ ਵਲੋਂ ਵੱਖ ਵੱਖ ਇਲਾਕਿਆਂ ਵਿੱਚ ਰੈਲੀਆਂ

ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਰੈਲੀਆਂ ਵਿਚ ਬੇ-ਰੋਜਗਾਰ ਨੌਜਵਾਨ ਸਰਕਾਰ ਦਾ ਵਿਰੋਧ ਪ੍ਰਦਰਸ਼ਨ ਵੀ ਕਰ ਰਹੇ ਹਨ। ਓਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੀ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਇਲਾਕਿਆਂ ਵਿੱਚ ਰੈਲੀਆਂ ਕਰਦੇ ਹੋਏ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਉਹਨਾਂ ਨੂੰ ਪਕਾ ਯਕੀਨ

ਹੈ ਕਿ ਲੋਕ ਉਹਨਾਂ ਉਤੇ ਭਰੋਸਾ ਕਰਦੇ ਹੋਏ ਉਹਨਾਂ ਦੀ ਸਰਕਾਰ ਜਰੂਰ ਬਣਾਉਣਗੇ। ਪਰੰਤੂ ਜੇਕਰ ਗੱਲ ਕਰੀਏ ਤੀਜੀ ਪਾਰਟੀ ਯਾਨੀ ਕਿ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਆ ਰਹੇ ਹਨ। ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ਵੱਖ ਵੱਖ ਇਲਾਕਿਆਂ ਵਿੱਚ ਆਪਣਾ ਚੋਣ ਪ੍ਰਚਾਰ ਕਰਨਗੇ। ਆਮ ਆਦਮੀ

ਪਾਰਟੀ ਪੰਜਾਬ ਵਿੱਚ ਵੱਡੇ ਵੱਡੇ ਐਲਾਨ ਵੀ ਕਰ ਰਹੀ ਹੈ। ਹੁਣ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਖਬਰ ਨਿਕਲ ਕੇ ਆਈ ਹੈ। ਇਹ ਖਬਰ ਬਿਜਲੀ ਦੀਆਂ ਮੁਫ਼ਤ ਯੂਨਿਟਾਂ ਦੇਣ ਬਾਰੇ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਜਿੱਥੇ ਸਾਰੀਆਂ ਹੀ ਪਾਰਟੀਆਂ ਨੇ ਬਹੁਤ ਸਾਰੇ ਵੱਡੇ ਵੱਡੇ ਐਲਾਨ ਕੀਤੇ ਹਨ। ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਰੈਲੀ ਦੌਰਾਨ ਬਹੁਤ ਸਾਰੇ ਵੱਡੇ ਵੱਡੇ ਲੋਕਾਂ ਨਾਲ ਵਾਅਦੇ ਕੀਤੇ। ਉਹਨਾਂ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਜਦੋਂ ਸਤਾ ਵਿੱਚ ਆ ਜਾਵੇਗੀ ਤਾਂ ਉਹ ਲੋਕ ਭਲਾਈ ਦੇ ਬਹੁਤ ਸਾਰੇ ਕੰਮ ਕਰਨਗੇ ਅਤੇ ਉਹਨਾਂ ਦੀ ਸਰਕਾਰ ਲੋਕਾਂ ਦੀ ਸਰਕਾਰ ਹੋਵੇਗੀ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ 100 ਸਾਲ ਪੂਰੇ ਹੋਣ ਤੇ ਜੋਂ ਮੋਗੇ ਦੇ ਪਿੰਡ ਕਿਲੀ ਵਿੱਚ ਰੈਲੀ ਰਖੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਸ ਰੈਲੀ ਵਿਚ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ 400 ਯੂਨਿਟਾਂ ਮੁਫ਼ਤ ਦੇਣ ਦਾ ਐਲਾਨ ਕੀਤਾ। ਉਹਨਾਂ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੇ ਹੋਰ ਵੀ ਬਹੁਤ ਸਾਰੇ ਫੈਂਸਲੇ ਲੈਣਗੇ ਅਤੇ ਲੋਕਾਂ ਦੀ ਆਮ ਜ਼ਿੰਦਗੀ ਨੂੰ ਬਹੁਤ ਹੀ ਜਿਆਦਾ ਖੁਸ਼ੀਆਂ ਵਾਲੀ ਬਣਾ ਦੇਣਗੇ।

Leave a Reply

Your email address will not be published.