ਅਚਾਨਕ ਮੁੱਖ ਮੰਤਰੀ ਚੇਹਰੇ ਦਾ ਹੋਇਆ ਐਲਾਨ, ਲੋਕ ਹੈਰਾਨ

Uncategorized

ਇਸ ਸਮੇਂ ਪੰਜਾਬ ਵਿੱਚ ਜਿੱਥੇ ਤਿਉਹਾਰ ਚੱਲ ਰਹੇ ਹਨ। ਓਥੇ ਹੀ ਵਿਧਾਨ ਸਭਾ ਚੋਣਾਂ ਇਸ ਸਮੇਂ ਸਭ ਤੋਂ ਵੱਡਾ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਜਿੱਤ ਨੂੰ ਆਪਣੇ ਹਿੱਸੇ ਕਰਨ ਦੇ ਲਈ ਬਹੁਤ ਸਾਰੇ ਯਤਨ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਦੂਜੀਆਂ

ਪਾਰਟੀਆਂ ਉਤੇ ਵੱਖ ਵੱਖ ਤਰ੍ਹਾਂ ਦੇ ਇ-ਲ-ਜਾ-ਮ ਲਗਾਏ ਜਾ ਰਹੇ ਹਨ ਅਤੇ ਆਪਣੀ ਪਾਰਟੀ ਨੂੰ ਬੇਹਤਰ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਤਾਂ ਜੋਂ ਲੋਕ ਉਹਨਾਂ ਨੂੰ ਆਪਣੀ ਵੋਟ ਦੇਕੇ ਉਹਨਾਂ ਦੀ ਸਰਕਾਰ ਬਣਾਉਣ। ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਬਸਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਵਿਚ

ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਓਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾ ਕੇ ਭਾਜਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਜੇਕਰ ਗੱਲ ਹੁਣ ਆਮ ਆਦਮੀ ਪਾਰਟੀ ਦੀ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦੀ ਚਰਚਾ ਸਾਰੇ ਹੀ ਪੰਜਾਬ ਵਿੱਚ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਨੂੰ ਲੈਕੇ ਆਏ ਦਿਨ ਹੀ ਕੋਈ ਨਾ ਕੋਈ ਖਬਰ ਸਾਹਮਣੇ

ਆਉਂਦੀ ਰਹਿੰਦੀ ਹੈ। ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਵੀ ਪੰਜਾਬ ਵਿੱਚ 117 ਸੀਟਾਂ ਉੱਤੇ ਚੋਣਾਂ ਵਿੱਚ ਉੱਤਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦੀ ਬਣੀ ਨਵੀਂ ਪਾਰਟੀ ਦੇ ਮੁੱਖ ਮੰਤਰੀ ਬਲਬੀਰ ਸਿੰਘ ਰਾਜੇਵਾਲ ਹੋਣਗੇ। ਜਿਸ ਦੇ ਨਾਲ ਵਿਰੋਧੀ ਧਿਰਾਂ ਵੱਡੀ ਚਿੰਤਾ ਵਿੱਚ ਨਜਰ ਆ ਰਹੀਆਂ ਹਨ। ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਮੈਂਟਸ ਵਿੱਚ ਜਰੂਰ ਦਸਿਓ ਕਿ ਤੁਸੀ ਆਪਣੀ ਵੋਟ ਕਿਸਾਨ ਜਥੇਬੰਦੀਆਂ ਦੀ ਪਾਰਟੀ ਨੂੰ ਦੇਵੋਂਗੇ ਜਾ ਫੇਰ ਨਹੀਂ।

Leave a Reply

Your email address will not be published.