ਆਮ ਆਦਮੀ ਪਾਰਟੀ ਬਾਰੇ ਆਈ ਵੱਡੀ ਖਬਰ

Uncategorized

ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੇ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਹੀਆਂ ਹਨ। ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਇਸ ਵਾਰ ਆਮ ਆਦਮੀ ਪਾਰਟੀ ਜਿੱਤ ਦੇ

ਲਈ ਬਹੁਤ ਸਾਰੇ ਯਤਨ ਕਰਦੀ ਨਜਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਵੀ ਕਰ ਰਹੇ ਹਨ। ਦੱਸ ਦੇਈਏ ਕਿ ਹੁਣ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਹੈ। ਏਸੇ ਦੇ ਚਲਦਿਆਂ ਆਮ ਆਦਮੀ ਪਾਰਟੀ ਦੁਆਰਾ ਛੇਵੀਂ ਸੂਚੀ ਜਾਰੀ ਕੀਤੀ ਗਈ

ਹੈ। ਦੱਸ ਦੇਈਏ ਕਿ ਆਮ ਆਦਮੀ ਨੇ ਜੋ ਉਮੀਦਵਾਰਾਂ ਦੇ ਨਾਮਾਂ ਦੀ ਸੂਚੀ ਜਾਰੀ ਕੀਤੀ ਹੈ, ਉਸਦੇ ਅਨੁਸਾਰ ਸ਼੍ਰੀ ਹਰਗੋਬਿੰਦਪੁਰ ਤੋ ਐਡਵੋਕੇਟ ਅਮਰਪਾਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ ਅਤੇ ਨਾਲ ਹੀ ਅੰਮ੍ਰਿਤਸਰ ਪਛਮੀ ਤੋ ਡਾਕਟਰ ਜਸਵੀਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਅੰਮ੍ਰਿਤਸਰ ਪੂਰਬੀ ਤੋ ਜੀਵਨਜੋਤ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤੋਂ

ਇਲਾਵਾ ਅਮਲੋਹ ਹਲਕੇ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ ਉਮੀਦਵਾਰ ਹੋਣਗੇ ਅਤੇ ਫਾਜ਼ਿਲਕਾ ਤੋ ਨਰਿੰਦਰਪਾਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਗੱਲ ਗਿੱਦੜਬਾਹਾ ਦੀ ਕਰੀਏ ਤਾਂ ਉਥੋਂ ਪ੍ਰੇਮਪਾਲ ਸ਼ਰਮਾ ਇਸ ਵਾਰ ਚੋਣਾਂ ਵਿਚ ਹਿੱਸਾ ਲੈਣਗੇ। ਜਿੱਥੇ ਕਿ ਕਾਂਗਰਸੀ ਲੀਡਰ ਰਾਜਾ ਵੜਿੰਗ ਦਾ ਕਾਫੀ ਦ-ਬ-ਦ-ਬਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮੋੜ ਤੋਂ ਸੁਖਵੀਰ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾਕਟਰ ਮੋਹਮਦ ਜ਼ਮੇਲ ਉਰ ਰਹਿਮਾਨ ਨੂੰ ਟਿਕਟ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹੁਣ ਤੱਕ ਆਮ ਆਦਮੀ ਪਾਰਟੀ ਆਪਣੇ 88 ਉਮੀਦਵਾਰਾਂ ਦੇ ਨਾਮ ਐਲਾਨ ਚੁੱਕੀ ਹੈ। ਆਮ ਆਦਮੀ ਪਾਰਟੀ ਨੇ ਹੁਣ ਆਪਣੀ ਜੌ ਛੇਵੀਂ ਸੂਚੀ ਜਾਰੀ ਕੀਤੀ ਹੈ ਇਸ ਵਿਚ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ 8 ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ। ਤੁਹਾਡੇ ਆਮ ਆਦਮੀ ਪਾਰਟੀ ਬਾਰੇ ਜੋਂ ਵਿਚਾਰ ਹਨ, ਉਹਨਾਂ ਨੂੰ ਕਮੈਂਟਸ ਵਿੱਚ ਜਰੂਰ ਸ਼ੇਅਰ ਕਰਨਾ।

Leave a Reply

Your email address will not be published.