ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਪੰਜਾਬ ਸਿਆਸਤ ਪੂਰੀ ਤਰ੍ਹਾਂ ਗਰਮ ਹੋ ਚੁੱਕੀ ਹੈ। ਸਾਰੀਆਂ ਹੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਅਤੇ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਉਹ ਲੋਕਾਂ ਦੇ ਭਲਾਈ ਲਈ ਬਹੁਤ ਸਾਰੇ

ਕੰਮ ਕਰਨਗੇ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਦੇਣਗੇ। ਓਥੇ ਹੀ ਜਦੋਂ ਤੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਈ ਹੈ। ਉਸ ਸਮੇ ਤੋ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਦੇ ਲੋਕਾਂ ਲਈ ਕਾਫੀ ਵੱਡੇ ਵੱਡੇ ਐਲਾਨ ਕੀਤੇ ਜਾ ਚੁੱਕੇ ਹਨ। ਲੋਕ ਕਾਂਗਰਸ ਦੇ ਪਿਛਲੇ 4.5 ਦੇ ਰਾਜ ਤੋ

ਬਿਲਕੁਲ ਵੀ ਖੁਸ਼ ਨਹੀਂ ਸਨ। ਪਰੰਤੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਦਿਲ ਜਿੱਤਣ ਦੀ ਲਗਾਤਾਰ ਕੋਸ਼ਿਸ਼ ਕਰਦੇ ਰਹੇ ਅਤੇ ਸਫ਼ਲ ਵੀ ਹੁੰਦੇ ਨਜਰ ਆਏ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਏ ਦਿਨ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਨਵੇਂ ਨਵੇਂ ਐਲਾਨ ਕਰਦੇ ਨਜਰ ਆਏ ਓਥੇ ਹੀ ਬਹੁਤ ਸਾਰੇ ਵਿਰੋਧੀ ਲੀਡਰਾਂ ਅਤੇ ਉਹਨਾਂ ਦੀ ਆਪਣੀ ਕਾਂਗਰਸ ਪਾਰਟੀ ਦੇ ਹੀ ਕਈ ਲੀਡਰਾਂ ਦੇ ਵੱਲੋਂ

ਉਹਨਾਂ ਦਾ ਅਤੇ ਉਹਨਾਂ ਦੁਆਰਾ ਕੀਤਾ ਗਏ ਐਲਾਨਾਂ ਦਾ ਵਿਰੋਧ ਵੀ ਕੀਤਾ ਗਿਆ। ਓਥੇ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਲਈ ਸਿਰਫ ਐਲਾਨ ਹੀ ਕਰਦੇ ਹਨ ਅਤੇ ਉਹਨਾਂ ਵਿੱਚੋ ਕਿਸੇ ਵੀ ਐਲਾਨ ਨੂੰ ਲਾਗੂ ਨਾ ਹੀ ਤਾਂ ਕੀਤਾ ਗਿਆ ਅਤੇ ਨਾ ਹੀ ਕੀਤਾ ਜਾਵੇਗਾ। ਇਸ ਸਭ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 4 ਜਨਵਰੀ ਨੂੰ ਇੱਕ ਵੱਡਾ ਐਲਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਉਹਨਾਂ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇ-ਸ਼ ਕੀਤਾ ਗਿਆ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਸਭ ਤੋਂ ਵੱਡਾ ਮੁੱ-ਦਾ ਹੈ ਨੌਜਵਾਨਾਂ ਦੀਆਂ ਨੌਕਰੀਆਂ ਦਾ ਜਿਸ ਉਤੇ ਉਹ ਕੰਮ ਕਰ ਰਹੇ ਹਨ। ਦੱਸ ਦੇਈਏ ਕਿ ਜਿਸ ਨੂੰ ਲੈਕੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ 4 ਜਨਵਰੀ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।ਜਿਸ ਮੌਕੇ ਉਹ ਕੋਈ ਨਵਾਂ ਕਾਨੂੰਨ ਜਾਂ ਫੇਰ ਕੋਈ ਗਰੰਟੀ ਲੈਕੇ ਆਉਣਗੇ ਅਤੇ ਅਗੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਕਾਂਗਰਸ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਸਰਕਾਰੀ ਨੌਕਰੀ ਲੈਣ ਦੇ ਲਈ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਵਿੱਚ ਪਾਸ ਹੋਣਾ ਲਾਜ਼ਮੀ ਕੀਤਾ ਗਿਆ ਸੀ। ਇਸ ਨਾਲ ਬਾਹਰ ਦੇ ਸੁਭਿਆਂ ਦੇ ਨੌਜਵਾਨ ਪੰਜਾਬ ਵਿੱਚ ਨੌਕਰੀ ਨਹੀਂ ਲੈ ਸਕਦੇ ਸਨ।