ਕਲ੍ਹ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੈਲੀ ਸੀ। ਦੱਸ ਦੇਈਏ ਕਿ ਕਿਸਾਨੀ ਪ੍ਰਦਰਸ਼ਨ ਤੋ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਪੰਜਾਬ ਵਿੱਚ ਆਪਣੀ ਰੈਲੀ ਕਰਨ ਦੇ ਲਈ ਆਉਣਾ ਸੀ। ਪਰੰਤੂ ਫਿਰੋਜਪੁਰ ਦੇ ਵਿੱਚ ਸੁਰੱਖਿਆ ਦੇ

ਵਿਚ ਕੁਤਾਹੀ ਦੀ ਗੱਲ ਕਹਿ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਜਿਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸੇ ਤਰ੍ਹਾਂ ਦੀ ਕੁਤਾਹੀ ਤੋ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਰੂਪ ਦਿਖਾਉਂਦੇ ਹੋਏ ਰਿਪੋਰਟ ਤਲਬ ਕੀਤੀ ਹੈ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ

ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੁਰੱਖਿਆ ਵਿਚ ਅਜਿਹੀ ਲਾ-ਪਰ-ਵਾ-ਹੀ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿਚ ਜਵਾਬ ਦੇਹੀ ਤੈਅ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਵੱਲੋਂ ਇਹ ਘਟਨਾ ਸਿਰਫ ਟ੍ਰੇਲਰ ਹੈ ਕਿ ਉਹ ਕਿਵੇਂ ਸੋਚਦੀ ਅਤੇ ਕੰਮ ਕਰਦੀ ਹੈ। ਲਗਾਤਾਰ ਲੋਕਾਂ ਦੇ ਵੱਲੋਂ ਰਿਜੈਕਟ ਕਰਨ ਤੋਂ ਬਾਅਦ ਹੁਣ ਕਾਂਗਰਸ ਦਾ ਇਹ ਹਾਲ ਹੋਗਿਆ ਹੈ

ਅਤੇ ਕਾਂਗਰਸ ਦੇ ਲੀਡਰਾਂ ਨੂੰ ਆਪਣੇ ਕੀਤੇ ਦੇ ਕਈ ਪੂਰੇ ਦੇਸ਼ ਤੋ ਮੁ-ਆ-ਫੀ ਮੰਗਣੀ ਚਾਹੀਦੀ ਹੈ। ਪੰਜਾਬ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਬੁੱਧਵਾਰ ਨੂੰ ਉਸ ਸਮੇਂ ਕੁਤਾਹੀ ਦੀ ਘਟਨਾ ਵਾਪਰੀ ਜਦੋਂ ਕੁਛ ਪ੍ਰਦਰਸ਼ਨਕਾਰੀਆਂ ਨੇ ਉਸ ਸੜਕ ਨੂੰ ਜਾਮ ਕਰ ਦਿੱਤਾ ਜਿਸ ਉਤੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘਣਾ ਸੀ। ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਓਥੇ ਕਾਫੀ ਲੰਬਾ ਸਮਾਂ ਰੁਕਿਆ ਰਿਹਾ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਵਾਪਿਸ ਜਾਣਾ ਪਿਆ। ਇਸ ਘਟਨਾ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਖ਼ਤ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਤੋ ਇਸ ਕੁਤਾਹੀ ਦੀ ਇੱਕ ਰਿਪੋਰਟ ਮੰਗੀ ਹੈ ਅਤੇ ਜਿਹਨਾਂ ਲੋਕਾਂ ਦੇ ਵੱਲੋਂ ਇਹ ਕੰਮ ਕੀਤਾ ਗਿਆ ਸੀ ਓਹਨਾ ਉਤੇ ਸਖ਼ਤ ਕਾਰ-ਵਾਈ ਕਰਨ ਲਈ ਕਿਹਾ ਗਿਆ ਹੈ।