ਇਸ ਵਾਰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਸ ਸਮੇਂ ਦਾ ਸੱਭ ਤੋਂ ਵੱਡਾ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਵਾਰ ਦੀਆਂ ਚੋਣਾਂ ਦੇ ਵਿੱਚ ਮੁਕਾਬਲਾ ਪਿਛਲੀ ਵਾਰ ਨਾਲੋਂ ਬਹੁਤ ਜਿਆਦਾ ਸਖ਼ਤ ਹੋਣ ਜਾ ਰਿਹਾ ਹੈ। ਕਿਉੰਕਿ ਇਸ ਵਾਰ ਸਾਰੀਆਂ ਹੀ

ਪਾਰਟੀਆਂ ਪੂਰੀ ਤਰ੍ਹਾਂ ਜੋਸ਼ ਦਿਖਾ ਰਹੀਆਂ ਹਨ ਅਤੇ ਜਿੱਤਣ ਦੇ ਲਈ ਪੂਰੇ ਯਤਨ ਕਰ ਰਹੀਆਂ ਹਨ। ਅੱਜ ਤੋਂ ਕੁਛ ਸਾਲ ਪਹਿਲਾ ਤਾਂ ਸਿਰਫ ਦੋ ਹੀ ਪਾਰਟੀਆਂ ਮੁਕਾਬਲੇ ਵਿਚ ਹੁੰਦੀਆਂ ਸੀ ਸ਼੍ਰੋਮਣੀ ਅਕਾਲੀ ਦੱਲ ਅਤੇ ਕਾਂਗਰਸ ਪਾਰਟੀ, ਪਰੰਤੂ ਪਿਛਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੀ ਹਿੱਸਾ ਲਿਆ ਸੀ ਅਤੇ ਕਈ ਸੀਟਾਂ ਉੱਤੇ ਜਿੱਤ ਵੀ ਹਾਸਿਲ ਕੀਤੀ ਸੀ। ਪਰੰਤੂ ਇਸ ਵਾਰ ਤਾਂ ਹੋਰ ਵੀ ਕਈ

ਨਵੀਆਂ ਪਾਰਟੀਆਂ ਬਣ ਗਈਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਾਰੀਆਂ ਹੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਇਸ ਵਾਰ ਦੀਆਂ ਚੋਣਾਂ ਦੇ ਵਿੱਚ ਸਾਨੂੰ ਕਈ ਨਵੇਂ ਚੇਹਰੇ ਵੀ ਦੇਖਣ ਨੂੰ ਮਿਲ ਰਹੇ ਹਨ। ਜਿਵੇਂ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਇਸ ਵਾਰ ਕਾਂਗਰਸ ਪਾਰਟੀ ਦੇ ਵੱਲੋਂ ਚੋਣਾਂ ਵਿੱਚ ਹਿੱਸਾ

ਲਵੇਗਾ, ਇਸ ਦੀ ਪੂਰੀ ਉਮੀਦ ਹੈ। ਪਰੰਤੂ ਕਾਂਗਰਸ ਪਾਰਟੀ ਦੇ ਕਈ ਵਿਧਾਇਕ ਅਤੇ ਲੀਡਰ ਹੁਣ ਤੱਕ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਇਹ ਸਿਲਸਿਲਾ ਹਜੇ ਤਕ ਵੀ ਜਾਰੀ ਹੈ। ਕੁਛ ਸਮਾਂ ਪਹਲੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ ਬਣਾ ਲਈ ਗਈ ਸੀ ਅਤੇ ਫੇਰ ਭਾਜਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਵਿੱਚ ਹਿੱਸਾ ਲੈਣ ਦਾ ਐਲਾਨ ਕਰ ਦਿੱਤਾ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਗਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਪਟਿਆਲੇ ਦੀ ਸੀਟ ਤੋਂ ਚੋਣਾਂ ਵਿੱਚ ਉਤਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਐਲਾਨ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪ ਹੀ ਕੀਤਾ ਗਿਆ ਹੈ।