ਹੁਣ ਚੋਣਾਂ ਬਿਲਕੁਲ ਨੇੜੇ ਹਨ ਅਤੇ ਚੋਣਾਂ ਤੋ ਪਹਿਲਾਂ ਵੱਡੇ ਸਿਆਸੀ ਫੇਰ ਬਦਲ ਦੇਖਣ ਨੂੰ ਮਿਲ ਰਹੇ ਨੇ। ਹੁਣ ਤੱਕ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ

ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਤੇ ਨੇ। ਜਦੋਂ ਵੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਆਉਂਦੇ ਨੇ ਤਾਂ ਪੰਜਾਬ ਦੀ ਜਨਤਾ ਦੇ ਨਾਲ ਵੱਡੇ ਵੱਡੇ ਵਾਅਦੇ ਕਰਕੇ ਜਾਂਦੇ ਹਨ ਅਤੇ ਉਹਨਾਂ ਨੂੰ ਬਹੁਤ ਸਾਰੀਆਂ ਗਰੰਟੀਆਂ ਵੀ ਦੇ ਕੇ ਜਾਂਦੇ ਹਨ। ਅਰਵਿੰਦ ਕੇਜਰੀਵਾਲ ਦੇ ਵੱਲੋਂ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦਾ ਵੀ ਪੂਰਾ ਦੁਆਵਾ

ਕੀਤਾ ਜਾ ਰਿਹਾ ਹੈ। ਪਰੰਤੂ ਇਹ ਤਾਂ ਸਮਾਂ ਹੀ ਦਸੇਗਾ ਕਿ ਕਿਹੜੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦੀ ਹੈ। ਪਰੰਤੂ ਇੱਕ ਤੋ ਬਾਅਦ ਇੱਕ ਵੱਡੇ ਲੀਡਰਾਂ ਅਤੇ ਵਿਧਾਇਕਾਂ ਦਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਜਾਣਾ ਪਾਰਟੀ ਲਈ ਕਾਫੀ ਵੱਡਾ ਨੁਕਸਾਨ ਸਾਬਿਤ ਹੋ ਰਿਹਾ ਹੈ। ਜਿੱਥੇ ਬੀਤੇ ਦਿਨੀਂ ਰਾਏਕੋਟ ਤੋ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜਗਤਾਰ ਸਿੰਘ ਜੱਗਾ ਨੇ

ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ ਸੀ। ਦੱਸ ਦੇਈਏ ਕਿ ਜਗਤਾਰ ਸਿੰਘ ਜੱਗਾ ਨੇ ਬਾਗਾ ਪੁਰਾਣਾ ਵਿਖੇ ਹੋਈ ਕਾਂਗਰਸ ਦੀ ਵਿਸ਼ਾਲ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਦੇ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ। ਜਗਤਾਰ ਸਿੰਘ ਜੱਗਾ ਦੇ ਵੱਲੋਂ ਪਹਿਲਾਂ ਹੀ ਕਾਂਗਰਸ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ ਫੇਰ ਉਹ ਰਸਮੀ ਤੌਰ ਦੇ ਉਤੇ ਵੀ ਕਾਂਗਰਸ ਪਾਰਟੀ ਦਾ ਹਿੱਸਾ ਬਣ ਗਏ ਸਨ। ਏਸੇ ਤਰ੍ਹਾਂ ਹੀ ਹੁਣ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗ ਸਕਦਾ ਹੈ। ਜੇਕਰ ਉਹ ਮੁੱਖ ਮੰਤਰੀ ਦਾ ਚੇਹਰਾ ਭਗਵੰਤ ਮਾਨ ਨੂੰ ਨਹੀਂ ਐਲਾਂਦੇ ਤਾਂ ਬਹੁਤ ਸਾਰੇ ਹੋਰ ਵੀ ਲੀਡਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੀ ਜਾਣਗੇ। ਹੁਣ ਅਜਿਹੇ ਵਿੱਚ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਕੀ ਫੈਂਸਲਾ ਲੈਂਦੀ ਹੈ।