ਹੁਣੇ ਹੁਣੇ ਰਾਜਾ ਵੜਿੰਗ ਬਾਰੇ ਆਈ ਵੱਡੀ ਖਬਰ

Uncategorized

ਹੁਣ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਨੇ। ਏਸੇ ਦੇ ਚਲਦਿਆਂ ਕਿਸਾਨ ਅੰਦੋਲਨ ਦੇ ਵਿੱਚ ਜਿੱਤ ਪ੍ਰਾਪਤ ਕਰਨ ਤੋ ਬਾਅਦ ਕਈ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਵਿੱਚ ਹਿੱਸਾ ਲੈਣ ਦਾ

ਫੈਂਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਵੀ ਆਪਣੀ ਪਾਰਟੀ ਬਣਾਈ ਗਈ ਹੈ ਅਤੇ ਦੂਜੇ ਪਾਸੇ 22 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਦਾ ਗਠਨ ਕੀਤਾ ਹੈ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਾਨੂੰ ਕਈ ਤਰ੍ਹਾਂ ਦੇ ਨਵੇਂ ਸਿਆਸੀ ਚੇਹਰੇ ਦੇਖਣ ਨੂੰ ਮਿਲਣਗੇ। ਓਥੇ ਹੀ ਜੇਕਰ ਗੱਲ ਕਰੀਏ ਕਾਂਗਰਸ ਪਾਰਟੀ ਦੀ ਤਾਂ ਕਾਂਗਰਸ

ਪਾਰਟੀ ਦੇ ਲੀਡਰ ਰਾਜਾ ਵੜਿੰਗ ਹਮੇਸ਼ਾ ਹੀ ਚਰਚਾ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਚੋਣਾਂ ਦਾ ਸਮਾਂ ਨਜਦੀਕ ਆਉਣ ਦੇ ਕਾਰਨ ਰਾਜਾ ਵੜਿੰਗ ਦੇ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਜਗ੍ਹਾ ਜਗ੍ਹਾ ਉੱਤੇ ਜਾ ਕੇ ਆਪਣੀ ਪਾਰਟੀ ਲਈ ਪ੍ਰਚਾਰ ਕਰਕੇ ਵਧ ਤੋਂ ਵਧ ਲੋਕਾਂ ਨੂੰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਸੀ ਅਤੇ ਚੋਣ ਰੈਲੀਆਂ ਨੂੰ ਸੰਬੋਧਨ

ਕਰ ਰਹੇ ਸੀ। ਪਰੰਤੂ ਹੁਣ ਅਜਿਹਾ ਨਹੀਂ ਹੋ ਸਕੇਗਾ। ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਕੋਰੋਨਾ ਹੋ ਗਿਆ ਹੈ। ਰਾਜਾ ਵੜਿੰਗ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ। ਦੱਸ ਦੇਈਏ ਕਿ ਰਾਜਾ ਵੜਿੰਗ ਦੇ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਕੋਰੋਨਾ ਪਾਜਿਟਿਵ ਹੋਣ ਦੀ ਪੁਸ਼ਟੀ ਸਿਹਤ ਵਿਭਾਗ ਦੇ ਵੱਲੋਂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਹੋਰ ਕਈ ਲੀਡਰ ਕੋਰੋਨਾ ਪਾਜ਼ਿਟਿਵ ਪਾਏ ਗਏ ਸੀ। ਹੁਣ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਕੋਰੋਨਾ ਟੈਸਟ ਵੀ ਪਾਜ਼ਿਟਿਵ ਆਇਆ ਹੈ।

Leave a Reply

Your email address will not be published.