ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦਾ ਚੇਹਰਾ ਇੱਕ ਵੱਡਾ ਮੁੱਦਾ ਬਣ ਚੁੱਕਿਆ ਹੈ। ਦੱਸ ਦੇਈਏ ਕਿ ਵੱਡੀ ਗਲ ਇਹ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਦੇ ਉਮੀਦਵਾਰ ਦੇ ਐਲਾਨ ਨੂੰ ਲੈਕੇ ਲੰਬੇ ਸਮੇ ਤੋਂ ਬਿਆਨ ਬਾਜ਼ੀ ਚੱਲ ਰਹੀ ਸੀ। ਦੋਵੇਂ ਆਗੂਆਂ

ਦੇ ਵੱਲੋਂ ਉਮੀਦਵਾਰ ਦੇ ਨਾਮ ਦਾ ਐਲਾਨ ਕਰਨ ਦੀ ਗੱਲ ਕਰ ਰਹੇ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਚੇਹਰੇ ਦਾ ਐਲਾਨ ਕਰਨ ਦੀ ਅਪੀਲ ਕਰ ਰਹੇ ਸਨ। ਜਿਸ ਤੇ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪਾਰਟੀ ਵਰਕਰਾਂ ਦੇ ਵੱਲੋਂ ਮੁੱਖ

ਮੰਤਰੀ ਦੇ ਚੇਹਰੇ ਦਾ ਫੈਂਸਲਾ ਕੀਤਾ ਜਾਵੇਗਾ। ਜਲੰਧਰ ਵਿੱਚ ਇੱਕ ਵਰਚੁਅਲ ਰੈਲੀ ਦੌਰਾਨ ਓਹਨਾਂ ਨੇ ਕਿਹਾ ਕਿ ਅਸੀਂ ਕਾਰ ਵਿੱਚ ਚਰਚਾ ਕੀਤੀ ਹੈ ਕਿ ਪੰਜਾਬ ਨੂੰ ਅਗੇ ਕੌਣ ਲੈਕੇ ਜਾਵੇਗਾ। ਮੀਡੀਆ ਵਾਲਿਆਂ ਦੇ ਵੱਲੋਂ ਇਸਨੂੰ ਮੁੱਖ ਮੰਤਰੀ ਚੇਹਰੇ ਦਾ ਉਮੀਦਵਾਰ ਕਿਹਾ ਜਾ ਰਿਹਾ ਹੈ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਮੈਨੂੰ ਦਸਿਆ ਹੈ ਕਿ

ਪੰਜਾਬ ਦੇ ਅਗੇ ਸਭ ਤੋਂ ਵੱਡਾ ਸਵਾਲ ਹੈ ਕਿ ਕਾਂਗਰਸ ਪਾਰਟੀ ਦੀ ਅਗਵਾਈ ਕੌਣ ਕਰੇਗਾ। ਪੰਜਾਬ ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਚੰਨੀ ਵਿਚਕਾਰ ਤ-ਨਾ-ਵ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰੰਤੂ ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਸਾਹਮਣੇ ਸਿੱਧੂ ਅਤੇ ਚੰਨੀ ਨੇ ਇੱਕ ਦੂਜੇ ਨੂੰ ਗਲੇ ਲਾਇਆ ਅਤੇ ਕਿਹਾ ਕਿ ਉਹਨਾਂ ਵਿਚ ਕੋਈ ਕ-ਲੇ-ਸ਼ ਨਹੀਂ ਹੈ। ਪਿਛਲੇ ਸਾਲ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਨੂੰ ਛੱਡ ਦਿੱਤਾ ਸੀ ਤਾਂ ਉਸ ਤੋ ਬਾਅਦ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ। ਦੱਸ ਦੇਈਏ ਕਿ ਇੱਕ ਨਿਊਜ਼ ਚੈਨਲ ਦੇ ਨਾਲ ਗੱਲ ਬਾਤ ਕਰਦਿਆਂ ਕੁਛ ਕਾਂਗਰਸੀ ਆਗੂਆਂ ਨੇ ਇਸ ਗੱਲ ਤੋਂ ਇ-ਨ-ਕਾਰ ਨਹੀਂ ਕੀਤਾ ਕਿ ਚਰਨਜੀਤ ਸਿੰਘ ਚੰਨੀ ਦਾ ਨਾਮ ਮੁੱਖ ਮੰਤਰੀ ਦੇ ਚੇਹਰੇ ਵਜੋਂ ਅਗੇ ਰਖਿਆ ਜਾ ਰਿਹਾ ਹੈ, ਨਾਲ ਹੀ ਪਾਰਟੀ ਦੇ ਅੰਦਰੂਨੀ ਸੁਰਵੇਖਣ ਵਿੱਚ ਚਰਨਜੀਤ ਸਿੰਘ ਚੰਨੀ ਦਾ ਨਾਮ ਹੀ ਅਗੇ ਚਲ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਸੂਬੇ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਹੋਣਗੇ। ਇਸ ਤੋਂ ਇਲਾਵਾ ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਦਾ ਸੂਬੇ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨਾਲ ਵੀ ਮੁਕਾਬਲਾ ਹੈ। ਇਸ ਤੋਂ ਇਲਾਵਾ ਸਿਆਸੀ ਮਾਹਰਾਂ ਦਾ ਇਹ ਵੀ ਮੰਨਣਾ ਹੈ ਕਿ ਚਰਨਜੀਤ ਸਿੰਘ ਚੰਨੀ ਦਾ ਗ੍ਰਾਫ ਆਮ ਲੋਕਾਂ ਦੇ ਵਿੱਚ ਵੀ ਦੂਜੇ ਲੀਡਰਾਂ ਦੇ ਮੁਕਾਬਲੇ ਕਾਫ਼ੀ ਉੱਚਾ ਚੱਲ ਰਿਹਾ ਹੈ।