ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਵਾਰ ਅੰਮ੍ਰਿਤਸਰ ਪੂਰਬੀ ਤੋ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈ ਰਹੇ ਨੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਵੀ ਚੋਣ ਮੈਦਾਨ ਵਿੱਚ ਉਤਰ ਚੁੱਕੇ ਹਨ।

ਓਧਰੋ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਓਥੋਂ ਉਠੀ ਆਪਣੀ ਉਮੀਦਵਾਰ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹੁਣ ਕਾਂਗਰਸ ਪਾਰਟੀ ਦੇ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਦੇ ਵਿੱਚ ਸੋਨੀਆ ਗਾਂਧੀ ਡਾਕਟਰ ਮਨਮੋਹਨ ਸਿੰਘ ਰਾਹੁਲ ਗਾਂਧੀ ਪ੍ਰਿਯੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਸ਼ਾਮਿਲ ਕੀਤਾ ਗਿਆ ਹੈ। ਓਥੇ ਹੀ ਕਾਂਗਰਸ ਪਾਰਟੀ ਦੇ ਵੱਲੋਂ ਨਵਜੋਤ ਸਿੰਘ ਸਿੱਧੂ

ਨੂੰ ਇੱਕ ਵੱਡਾ ਝੱਟਕਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋ ਬਾਹਰ ਕੱਢ ਦਿੱਤਾ ਗਿਆ ਹੈ। ਇਸ ਤੋਂ ਬਾਅਦ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਕਾਂਗਰਸ ਪਾਰਟੀ ਦੇ ਵੱਲੋਂ ਇੱਕ ਮੈਸੇਜ ਦਿੱਤਾ ਗਿਆ ਹੈ ਕਿ ਚਰਨਜੀਤ ਸਿੰਘ ਚੰਨੀ ਦਾ ਨਾਮ ਸੂਚੀ ਵਿਚ ਸ਼ਾਮਿਲ ਹੈ ਅਤੇ ਏਸੇ ਤਰਾਂ ਮੁੱਖ ਮੰਤਰੀ ਦੇ ਚੇਹਰੇ ਲਈ ਵੀ ਓਹਨਾਂ ਨੂੰ ਹੀ ਚੁਣਿਆ ਜਾਵੇਗਾ। ਦੱਸ

ਦੇਈਏ ਕਿ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਕਾਂਗਰਸ ਪਾਰਟੀ ਨੇ ਜਾਰੀ ਕੀਤੀ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਤਾਂ ਸ਼ਾਮਿਲ ਕੀਤਾ ਹੈ ਪਰੰਤੂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਿਲ ਸੀ। ਪਰੰਤੂ ਇਸ ਵਾਰ ਨਵਜੋਤ ਸਿੰਘ ਸਿੱਧੂ ਦਾ ਨਾਮ ਸੂਚੀ ਵਿੱਚੋ ਬਾਹਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਸਟਾਰ ਪ੍ਰਚਾਰਕਾਂ ਦੀ ਸੂਚੀ 14 ਫਰਵਰੀ ਨੂੰ ਹੋਣ ਉੱਤਰਾਖੰਡ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਜਾਰੀ ਕੀਤੀ ਗਈ ਹੈ।