ਪ੍ਰਕਾਸ਼ ਬਾਦਲ ਨਾਲ ਜੁੜੀ ਵੱਡੀ ਖਬਰ

Uncategorized

ਚੋਣਾਂ ਦਾ ਸਮਾਂ ਬਿਲਕੁਲ ਨਜਦੀਕ ਹੈ ਤੇ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਜਾ ਕੇ ਘਰ ਘਰ ਪਹੁੰਚ ਕੇ ਪ੍ਰਚਾਰ ਕਰਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਓਥੇ ਹੀ ਚੋਣ ਕਮਿਸ਼ਨ ਦੇ ਵੱਲੋਂ ਲੋਕਾਂ ਨੂੰ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਆਪਣੇ

ਘਰਾਂ ਵਿੱਚ ਰਹਿਣ ਦੀ ਅਤੇ ਜਿਆਦਾ ਇਕੱਠ ਨਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਜਿਸਦੀ ਚਾਰੇ ਪਾਸੇ ਚਰਚਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਜਿਸ ਤੋਂ ਬਾਅਦ ਲੁਧਿਆਣਾ ਦੇ ਹਸਪਤਾਲ ਵਿੱਚ ਓਹਨਾਂ ਦਾ ਇਲਾਜ ਕਰਵਾਉਣ ਲਈ ਉਹਨਾਂ

ਨੂੰ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ ਕਿਹਾ ਜਾ ਰਿਹਾ ਸੀ ਕਿ ਉਹ ਇਸ ਵਾਰ ਚੋਣਾਂ ਵਿੱਚ ਵੀ ਹਿੱਸਾ ਨਹੀਂ ਲੈਣਗੇ, ਲੰਬੀ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਹੋਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇਗਾ, ਪਰੰਤੂ ਜਦੋਂ ਓਹਨਾਂ ਦੀ ਸਿਹਤ ਠੀਕ ਹੋਈ ਅਤੇ ਉਹ ਆਪਣੇ ਘਰ ਵਾਪਿਸ ਆਏ, ਜਿਸ ਤੋਂ ਬਾਅਦ ਅਗਲੇ ਦਿਨ ਪ੍ਰਕਾਸ਼ ਸਿੰਘ ਬਾਦਲ ਜੀ ਦੇ ਲੰਬੀ ਤੋ ਚੋਣ ਲ-ੜ੍ਹ-ਨ ਦਾ ਐਲਾਨ ਕਰ ਦਿੱਤਾ ਗਿਆ। ਜਿਸ ਦੇ

ਚਲਦਿਆਂ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਕੁਛ ਪਿੰਡਾਂ ਦੇ ਵਿੱਚ ਚੋਣ ਪ੍ਰਚਾਰ ਕਰਨ ਲਈ ਗਏ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਨੇ ਕਿਹਾ ਕਿ ਲੰਬੀ ਹਲਕੇ ਦੇ ਲੋਕਾਂ ਦੇ ਨਾਲ ਉਹਨਾਂ ਦਾ 70 ਸਾਲ ਤੋ ਵਾਸਤਾ ਚਲਦਾ ਆ ਰਿਹਾ ਹੈ। ਲੰਬੀ ਹਲਕੇ ਦੇ ਲੋਕਾਂ ਨੇ ਅੱਜ ਤਕ ਉਹਨਾਂ ਨੂੰ ਮਾਨ ਸਨਮਾਨ ਦਿੱਤਾ ਹੈ ਅਤੇ ਪਾਰਟੀ ਹਮੇਸ਼ਾ ਹੀ ਉਹਨਾਂ ਦੇ ਲਈ ਖੜੀ ਹੈ। ਦੱਸ ਦੇਈਏ ਕਿ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਪੁੱਛਿਆ ਗਿਆ ਕਿ ਉਹਨਾਂ ਦਾ ਮੁਕਲਬਾ ਇਸ ਵਾਰ ਨੌਜਵਾਨ ਉਮੀਦਵਾਰਾਂ ਦੇ ਨਾਲ ਹੈ ਤਾਂ ਪ੍ਰਕਾਸ਼ ਸਿੰਘ ਬਾਦਲ ਜੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਮੇਰੀ ਪਾਰਟੀ ਵਲੋਂ ਜੋਂ ਡਿਊਟੀ ਲਗਾਈ ਗਈ ਹੈ, ਮੈ ਉਸਨੂੰ ਸੱਚੇ ਦਿਲ ਨਾਲ ਨਿਭਾਵਾਂਗਾ। ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਉਹਨਾਂ ਨੇ ਕਿਹਾ ਕਿ ਮੇਰੇ ਤਜਰਬੇ ਦੇ ਮੁਤਾਬਿਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੀ ਸਰਕਾਰ ਹੀ ਬਣੇਗੀ।

Leave a Reply

Your email address will not be published.