ਇਸ ਸਮੇਂ ਦੀ ਵੱਡੀ ਖਬਰ

Uncategorized

ਚੋਣਾਂ ਤੋਂ ਪਹਿਲਾਂ ਵੀ ਬਹੁਤ ਵਾਰ ਹੋਈਆਂ ਹਨ, ਪਰੰਤੂ ਇਸ ਵਾਰ ਦੀਆਂ ਚੋਣਾਂ ਨੂੰ ਖਾਸ ਮੰਨਿਆ ਜਾ ਰਿਹਾ ਹੈ ਅਤੇ ਇਸ ਵਾਰ ਦੀਆਂ ਚੋਣਾਂ ਦੇ ਲਈ ਲੋਕਾਂ ਦੇ ਵਿੱਚ ਇੱਕ ਵੱਖਰਾ ਹੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਵਾਰ ਰਾਜਨੀਤੀ ਦੇ ਵਿੱਚ ਬਹੁਤ ਸਾਰੇ ਨਵੇਂ ਚੇਹਰੇ ਵੀ ਦੇਖਣ ਨੂੰ

ਮਿਲ ਰਹੇ ਹਨ, ਜਿਹਨਾਂ ਦਾ ਪਹਿਲਾਂ ਰਾਜਨੀਤੀ ਦੇ ਨਾਲ ਕੋਈ ਸਬੰਧ ਨਹੀਂ ਸੀ। ਵੱਖ ਵੱਖ ਪਾਰਟੀਆਂ ਦੇ ਵੱਲੋਂ ਕਈ ਨਵੇਂ ਚਿਹਰਿਆਂ ਦੇ ਵੱਲੋਂ ਚੋਣਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ ਅਤੇ ਉਥੇ ਹੀ ਕਈ ਨਵੀਆਂ ਪਾਰਟੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ, ਜਿਹਨਾਂ ਦੀ ਅਗਵਾਈ ਪੁਰਾਣੇ ਅਤੇ ਸੀਨੀਅਰ ਲੀਡਰਾਂ ਦੇ ਵੱਲੋਂ ਕੀਤੀ ਜਾ ਰਹੀ ਹੈ। ਕੋਰੋਨਾ ਦੇ ਕਾਰਨ ਇਸ ਵਾਰ ਚੋਣ ਪ੍ਰਚਾਰ ਕਰਨ ਦੇ ਲਈ ਚੋਣ ਕਮਿਸ਼ਨ ਦੇ ਵੱਲੋਂ ਕੁਛ

ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜਿਹਨਾਂ ਦੇ ਵਿੱਚ ਰਹਿ ਕੇ ਹੀ ਸਿਆਸੀ ਪਾਰਟੀਆਂ ਆਪਣਾ ਚੋਣ ਪ੍ਰਚਾਰ ਕਰ ਸਕਦੀਆਂ ਹਨ। ਹੁਣ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਚੁੱਕੇ ਹਨ ਅਤੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ

ਬਾਦਲ ਜੀ ਦੀ ਪੋਤੀ ਬਾਰੇ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਇਸ ਵਾਰ ਲੰਬੀ ਹਲਕੇ ਤੋਂ ਚੋਣ ਮੈਦਾਨ ਵਿਚ ਉੱਤਰ ਰਹੇ ਹਨ। ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਵੀ ਇਸ ਵਾਰ ਜਲਾਲਾਬਾਦ ਹਲਕੇ ਤੋਂ ਚੋਣਾਂ ਲ-ੜ੍ਹ ਰਹੇ ਹਨ। ਦੱਸ ਦੇਈਏ ਕਿ ਬੀਬਾ ਹਰਸਿਮਰਤ ਕੌਰ ਬਾਦਲ ਜੀ ਦੇ ਵੱਲੋਂ ਜਿੱਥੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਲਈ ਖੂਬ ਪ੍ਰਚਾਰ ਕੀਤਾ ਜਾ ਰਿਹਾ ਹੈ। ਓਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਪੋਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੀ ਧੀ ਨੇ ਵੀ ਪ੍ਰਚਾਰ ਕਰਨ ਦੇ ਲਈ ਚੋਣ ਮੈਦਾਨ ਵਿੱਚ ਪੈਰ ਰੱਖ ਲਿਆ ਹੈ। ਦੱਸ ਦੇਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਪੋਤੀ, ਹਰਕੀਰਤ ਕੌਰ ਬਾਦਲ ਜੀ ਦੇ ਵੱਲੋਂ ਆਪਣੇ ਪਿਤਾ ਸੁਖਬੀਰ ਸਿੰਘ ਬਾਦਲ ਜੀ ਦੇ ਚੋਣ ਹਲਕੇ ਜਲਾਲਾਬਾਦ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹਰਕੀਰਤ ਕੌਰ ਬਾਦਲ ਜੀ ਘਰ ਘਰ ਪਹੁੰਚ ਕੇ ਆਪਣੇ ਪਿਤਾ ਜੀ ਦੇ ਕਈ ਵੋਟਾਂ ਮੰਗ ਰਹੇ ਨੇ।

Leave a Reply

Your email address will not be published.