ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਮਾਂ ਘਟ ਦਾ ਜਾ ਰਿਹਾ ਹੈ, ਉਸ ਤਰ੍ਹਾਂ ਸਿਆਸੀ ਪਾਰਟੀਆਂ ਦੇ ਵੱਲੋਂ ਆਪਣਾ ਚੋਣ ਪ੍ਰਚਾਰ ਹੋਰ ਵੀ ਤੇਜ ਕੀਤਾ ਜਾ ਰਿਹਾ ਹੈ। ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਰੈਲੀਆਂ ਕਰਨ ਆ ਰਹੇ ਨੇ। ਓਥੇ ਹੀ ਆਪਣੇ

ਉਮੀਦਵਾਰਾਂ ਦੇ ਹੱਕ ਦੇ ਵਿੱਚ ਉਹਨਾਂ ਦੇ ਵੱਲੋਂ ਚੋਣ ਪ੍ਰਚਾਰ ਕੀਤਾ ਜਾਵੇਗਾ। ਇਸ ਵਾਰ ਚੋਣਾਂ ਦੇ ਵਿੱਚ ਮੁਕਾਬਲਾ ਬਹੁਤ ਹੀ ਜਿਆਦਾ ਸਖ਼ਤ ਹੋਣ ਜਾ ਰਿਹਾ ਹੈ। ਜਿੱਥੇ ਇਸ ਵਾਰ ਸਿਆਸਤ ਦੇ ਵਿੱਚ ਕਈ ਨਵੇਂ ਚੇਹਰੇ ਦੇਖਣ ਨੂੰ ਮਿਲ ਰਹੇ ਹਨ। ਓਥੇ ਹੀ ਇਸ ਵਾਰ ਚੋਣਾਂ ਦੇ ਵਿੱਚ ਕਈ ਨਵੀਆਂ ਪਾਰਟੀਆਂ ਵੀ ਦੇਖਣ ਨੂੰ ਮਿਲ ਰਹੀਆਂ ਨੇ। ਹੁਣ ਸਿਆਸਤ ਦਾ ਸਥਰ ਸੋਸ਼ਲ ਮੀਡੀਆ ਦੇ ਕਾਰਨ ਵੀ ਬਦਲ ਗਿਆ ਹੈ। ਲੋਕ ਵੀ ਹੁਣ

ਪਹਿਲਾਂ ਨਾਲੋਂ ਵੱਧ ਜਾਗਰੂਕ ਹੋ ਗਏ ਹਨ। ਇਸ ਵਾਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਦੇ ਲਈ ਲੋਕਾਂ ਦੇ ਵੱਲੋਂ ਬਹੁਤ ਹੀ ਜਿਆਦਾ ਇੰਤਜਾਰ ਕੀਤਾ ਗਿਆ ਅਤੇ ਫੇਰ ਆਮ ਆਦਮੀ ਪਾਰਟੀ ਦੇ ਵੱਲੋਂ ਸਰਵੇ ਕਰਵਾਇਆ ਗਿਆ ਅਤੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚੇਹਰਾ ਐਲਾਨਿਆ। ਜਿਸ ਤੋ ਬਾਅਦ

ਲੋਕਾਂ ਦੇ ਵਿੱਚ ਹੋਰ ਵੀ ਜਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਭਗਵੰਤ ਮਾਨ ਹਲਕਾ ਧੂਰੀ ਤੋ ਚੋਣ ਮੈਦਾਨ ਵਿੱਚ ਉਤਰ ਰਹੇ ਨੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਵੀ ਲਗਾਤਾਰ ਸਮੇਂ ਸਮੇ ਤੇ ਪੰਜਾਬ ਆ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚਲਦਿਆਂ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਹਨਾਂ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਦੇ ਵੱਲੋਂ ਪੰਜਾਬ ਆ ਕੇ ਚੋਣ ਪ੍ਰਚਾਰ ਕੀਤਾ ਗਿਆ। ਦੱਸ ਦੇਈਏ ਕਿ ਧੂਰੀ ਹਲਕੇ ਦੇ ਵਿੱਚ ਭਗਵੰਤ ਮਾਨ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਹਨਾਂ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਦੇ ਵੱਲੋਂ ਵੋਟਾਂ ਮੰਗੀਆਂ ਗਈਆਂ। ਦੱਸ ਦੇਈਏ ਕਿ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਦੇ ਨਾਲ ਮਿਲ ਕੇ ਉਹਨਾਂ ਦੇ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪਰੰਤੂ ਦੇਖਣਾ ਹੋਵੇਗਾ ਕਿ ਜਿਸ ਤਰ੍ਹਾਂ ਹੁਣ ਸਿਆਸੀ ਲੀਡਰਾਂ ਦੇ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਤਾ ਵਿੱਚ ਆਉਣ ਤੋਂ ਬਾਅਦ ਇਹ ਲੋਕਾਂ ਦੇ ਵਿੱਚ ਆਉਣਗੇ ਵੀ ਜਾਂ ਫੇਰ ਨਹੀਂ।