ਦੇਸ਼ ਦੇ ਪੰਜ ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਪੰਜਾਬ ਦੀਆਂ ਚੋਣਾਂ ਦੇ ਵਿੱਚ ਤਾਂ ਬਸ ਹੁਣ ਕੁਛ ਹੀ ਦਿਨ ਬਾਕੀ ਨੇ। ਸਿਆਸੀ ਪਾਰਟੀਆਂ ਦੇ ਵੱਲੋਂ ਜੋਰਾਂ ਸ਼ੋਰਾਂ ਦੇ ਨਾਲ ਆਪਣਾ ਪ੍ਰਚਾਰ ਕੀਤਾ ਗਿਆ ਅਤੇ ਆਪਣੇ ਉਮੀਦਵਾਰਾਂ ਨੂੰ ਵੀ ਪੂਰੀ ਹੱਲਾ ਸ਼ੇ-ਰੀ ਦਿੱਤੀ

ਜਾ ਰਹੀ ਹੈ। ਹਰ ਪਾਰਟੀ ਜਿੱਤ ਦੀ ਉਮੀਦ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ। ਪਰੰਤੂ ਇਹ ਤਾਂ ਸਮਾਂ ਹੀ ਦਸੇਗਾ ਕਿ ਜਿੱਤ ਕਿਸ ਪਾਰਟੀ ਦੇ ਹਿੱਸੇ ਵਿੱਚ ਜਾਵੇਗੀ। ਇਸ ਵਾਰ ਲੋਕ ਵੀ ਜਿਆਦਾ ਜਾਗਰੂਕ ਹੋ ਗਏ ਨੇ ਅਤੇ ਸਾਫ ਤਰੀਕੇ ਨਾਲ ਵੋਟਾਂ ਪੈਣ ਦੀ ਉਮੀਦ ਕੀਤੀ ਜਾ ਰਹੀ ਹੈ। ਓਥੇ ਹੀ ਕਈ ਪਾਰਟੀਆਂ ਦੇ ਵਿੱਚ ਆਪਸੀ ਕ-ਲੇ-ਸ਼ ਟਿਕਟਾਂ ਨੂੰ ਲੈਕੇ ਹਜੇ ਤੱਕ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਪੰਜਾਬ ਦੇ ਵਿੱਚ ਸ਼੍ਰੋਮਣੀ

ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵਿੱਚ ਹੀ ਮੁਕਾਬਲਾ ਹੁੰਦਾ ਸੀ। ਪਰੰਤੂ ਹੁਣ ਆਮ ਆਦਮੀ ਪਾਰਟੀ ਵਲੋਂ ਦੋਨਾਂ ਹੀ ਪਾਰਟੀਆਂ ਨੂੰ ਪੂਰੀ ਟ-ਕ-ਰ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਗਿਆ ਹੈ। ਭਗਵੰਤ ਮਾਨ ਦੇ ਵੱਲੋਂ ਵੀ ਸਰਕਾਰ ਬਣਾਉਣ ਦੇ ਲਗਾਤਾਰ ਦੁਆਵੇ ਕੀਤੇ ਜਾ ਰਹੇ ਨੇ ਅਤੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ

ਕਿ ਸਾਡੀ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦਿੱਤਾ ਜਾਵੇ। ਏਸੇ ਦੌਰਾਨ ਹੁਣ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਮਾ-ੜੀ ਖਬਰ ਸਾਹਮਣੇ ਆਈ ਹੈ। ਜਿਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝੱਟਕਾ ਲਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹਲਕਾ ਜਲਾਲਾਬਾਦ ਤੋ ਆਮ ਆਦਮੀ ਪਾਰਟੀ ਦੇ ਵਿੱਚ ਕਈ ਅਹੁਦੇ ਸੰਭਾਲਣ ਵਾਲੇ ਸੂਬਾ ਆਗੂ ਪ੍ਰੋਫੈਸਰ ਦਰਸ਼ਨ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜ੍ਹ ਲਿਆ। ਦੱਸ ਦੇਈਏ ਕਿ ਪ੍ਰੋਫੈਸਰ ਦਰਸ਼ਨ ਸਿੰਘ ਜੀ ਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸਵਾਗਤ ਕੀਤਾ ਗਿਆ। ਹੁਣ ਦੇਖਣਾ ਹੋਵੇਗਾ ਕਿ ਜਲਾਲਾਬਾਦ ਹਲਕੇ ਵਿੱਚ ਇਸ ਗੱਲ ਦਾ ਕੀ ਅਸਰ ਹੋਵੇਗਾ।